
ਅੱਜ ਨੂਰਮਹਿਲ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਮੌਕੇ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨਾਲ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਆ ਰਹੀਆਂ ਮੁਸ਼ਕਿਲਾਂ ਬਾਰੇ ਜਾਣਕਾਰੀ ਲਈ।
ਮੌਕੇ 'ਤੇ ਹਾਜ਼ਰ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਕੋਈ ਪਰੇਸ਼ਾਨੀ ਨਹੀਂ ਆਉਣੀ ਚਾਹੀਦੀ ਅਤੇ ਫ਼ਸਲ ਦੀ ਤੁਲਾਈ, ਲਿਫਟਿੰਗ ਤੇ ਅਦਾਇਗੀ ਦਾ ਕੰਮ ਪਾਰਦਰਸ਼ੀ ਅਤੇ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।
ਇਸ ਮੌਕੇ ਖਰੀਦ ਏਜੰਸੀਆਂ ਦੇ ਅਫਸਰ ਸਾਹਿਬਾਨ, ਆਮ ਆਦਮੀ ਪਾਰਟੀ ਦੇ ਅਹੁਦੇਦਾਰ ਤੇ ਪਿੰਡਾਂ ਦੇ ਸਰਪੰਚ ਮੌਜੂਦ ਸਨ।
ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨਾਂ ਦੇ ਖ਼ੂਨ-ਪਸੀਨੇ ਦੀ ਕਮਾਈ ਦਾ ਇੱਕ-ਇੱਕ ਦਾਣਾ ਖ਼ਰੀਦਣ ਲਈ ਵਚਨਬੱਧ ਹੈ।
#InderjitKaurMann #Nurmahal #MandiVisit #WheatProcurement #FarmersFirst #PunjabGovernment #AAPunjab #BhagwantMann #NurmahalMandi


PA













